ਧਨਾਸਰੀ ਮਹਲਾ ੪

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४

मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥


Dhanaasaree, Fourth Mehl:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||